• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਲੱਗੀਆਂ ਰੌਣਕਾਂ

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਲੱਗੀਆਂ ਰੌਣਕਾਂ

557th Parkash Gurpurab: ਜਗਤ ਜਲੰਦੇ ਨੂੰ ਤਾਰਨ ਵਾਲੇ ਨਾਮ ਜਪੋ, ਕਿਰਤ ਕਰੋ, ਅਤੇ ਵੰਡ ਛਕੋ ਦਾ ਸਰਬ ਸਾਂਝੀਵਾਲਤਾ ਦਾ ਸੰਦੇਸ਼ ਸਮੁੱਚੀ ਲੋਕਾਈ ਤੱਕ ਪਹੁੰਚਾਉਣ ਵਾਲੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557ਵਾਂ ਪ੍ਰਕਾਸ਼ ਗੁਰਪੁਰਬ ਅੱਜ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

Written ByRavinder Singh
Published: Nov 24, 2026, 10:01 IST|Updated: Nov 24, 2026, 10:04 IST
joinshare
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਲੱਗੀਆਂ ਰੌਣਕਾਂ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਪੰਜਾਬ ਦੇ ਸਿਆਸਤ ਵਿੱਚ ਵੱਡੀ ਹਲਚਲ; ਅਕਾਲੀ-ਭਾਜਪਾ ਵਿਚਾਲੇ ਗਠਜੋੜ ਦਾ ਅੱਜ ਹੋਵੇਗਾ ਰਸਮੀ ਐਲਾਨ

ਪੰਜਾਬ ਦੇ ਸਿਆਸਤ ਵਿੱਚ ਵੱਡੀ ਹਲਚਲ; ਅਕਾਲੀ-ਭਾਜਪਾ ਵਿਚਾਲੇ ਗਠਜੋੜ ਦਾ ਅੱਜ ਹੋਵੇਗਾ ਰਸਮੀ ਐਲਾਨ

2

ਪਵਿੱਤਰ ਬੇਰੀ ਦਾ ਇਤਿਹਾਸਕ ਰੁੱਖ; ਬਾਬਾ ਨਾਨਕ ਨਾਲ ਜੁੜੀ ਅਨੋਖੀ ਯਾਦ, ਨਾਲ ਹੀ ਸੁਸ਼ੋਭਿਤ ਹੈ ਭੌਰਾ ਸਾਹਿਬ

3

ਭੁਲੱਥ ਦੇ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ

4

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਲੱਗੀਆਂ ਰੌਣਕਾਂ

5

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖਿਆਵਾਂ ਤੇ ਸੱਚੇ ਜੀਵਨ ਦਾ ਮਾਰਗ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

557th Parkash Gurpurab: ਜਗਤ ਜਲੰਦੇ ਨੂੰ ਤਾਰਨ ਵਾਲੇ ਨਾਮ ਜਪੋ, ਕਿਰਤ ਕਰੋ, ਅਤੇ ਵੰਡ ਛਕੋ ਦਾ ਸਰਬ ਸਾਂਝੀਵਾਲਤਾ ਦਾ ਸੰਦੇਸ਼ ਸਮੁੱਚੀ ਲੋਕਾਈ ਤੱਕ ਪਹੁੰਚਾਉਣ ਵਾਲੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557ਵਾਂ ਪ੍ਰਕਾਸ਼ ਗੁਰਪੁਰਬ ਅੱਜ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਸੁਲਤਾਨਪੁਰ ਲੋਧੀ ਦੀ ਪਾਵਨ ਧਰਤੀ ’ਤੇ ਅਲੌਕਿਕ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। 

ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਵੇਰ ਤੋਂ ਹੀ ਸੰਗਤਾਂ ਦੀ ਆਮਦ ਸ਼ੁਰੂ ਹੋ ਗਈ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਦੀ ਇਹ ਪਵਿੱਤਰ ਧਰਤੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ। 

ਇੱਥੇ ਹੀ ਗੁਰੂ ਸਾਹਿਬ ਨੇ ਲਗਭਗ 14 ਸਾਲ, 9 ਮਹੀਨੇ ਅਤੇ 13 ਦਿਨ ਬਿਤਾਏ ਅਤੇ ਅਕਾਲ ਪੁਰਖ ਦੀ ਬੰਦਗੀ ਕਰਦਿਆਂ ਸਮੁੱਚੀ ਮਨੁੱਖਤਾ ਨੂੰ ਨਾਮ ਸਿਮਰਨ, ਸੇਵਾ, ਸੱਚੀ ਕਿਰਤ ਅਤੇ ਆਪਸੀ ਭਾਈਚਾਰੇ ਦਾ ਮਹਾਨ ਸੰਦੇਸ਼ ਦਿੱਤਾ। ਇਸੇ ਧਰਤੀ ਤੋਂ ਗੁਰੂ ਸਾਹਿਬ ਦੀ ਅਧਿਆਤਮਿਕ ਵਿਚਾਰਧਾਰਾ ਅਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੂਰ-ਦੂਰ ਤੱਕ ਫੈਲਿਆ। ਅੱਜ ਉਸੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਸੰਗਤਾਂ ਪਹੁੰਚ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਸੀਸ ਨਿਵਾ ਰਹੀਆਂ ਹਨ। 

ਸੰਗਤਾਂ ਵਿੱਚ ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਭਾਰੀ ਸ਼ਰਧਾ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਕੀਰਤਨ, ਗੁਰਬਾਣੀ ਦੇ ਜਾਪ ਅਤੇ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਸਮੁੱਚਾ ਵਾਤਾਵਰਨ ਅਧਿਆਤਮਿਕ ਰੰਗ ਵਿੱਚ ਰੰਗਿਆ ਹੋਇਆ ਹੈ। ਪ੍ਰਕਾਸ਼ ਗੁਰਪੁਰਬ ਮੌਕੇ ਸੁਲਤਾਨਪੁਰ ਲੋਧੀ ਦੀਆਂ ਗਲੀਆਂ, ਬਾਜ਼ਾਰਾਂ ਅਤੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਵੀ ਸ਼ਰਧਾ ਦਾ ਮਾਹੌਲ ਬਣਿਆ ਹੋਇਆ ਹੈ। ਸੰਗਤਾਂ ਗੁਰੂ ਘਰ ਦੇ ਦਰਸ਼ਨ ਕਰਨ ਦੇ ਨਾਲ-ਨਾਲ ਲੰਗਰ ਅਤੇ ਸੇਵਾ ਦੇ ਕਾਰਜਾਂ ਵਿੱਚ ਵੀ ਆਪਣਾ ਯੋਗਦਾਨ ਪਾ ਰਹੀਆਂ ਹਨ। 

ਅੱਜ ਦਾ ਇਹ ਪਾਵਨ ਦਿਹਾੜਾ ਸਿਰਫ਼ ਇੱਕ ਧਾਰਮਿਕ ਸਮਾਗਮ ਹੀ ਨਹੀਂ, ਸਗੋਂ ਗੁਰੂ ਨਾਨਕ ਦੇਵ ਜੀ ਮਹਾਰਾਜ ਵੱਲੋਂ ਸਮੁੱਚੀ ਮਨੁੱਖਤਾ ਨੂੰ ਦਿੱਤੇ ਗਏ ਬਰਾਬਰੀ, ਪ੍ਰੇਮ, ਸੇਵਾ ਅਤੇ ਸਾਂਝੀਵਾਲਤਾ ਦੇ ਸੰਦੇਸ਼ ਨੂੰ ਮੁੜ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੁਨੇਹਾ ਵੀ ਦੇ ਰਿਹਾ ਹੈ।

ਇਹ ਵੀ ਪੜ੍ਹੋ : ਮਦਨ ਲਾਲ ਜਲਾਲਪੁਰ ਦੀ ਕਾਂਗਰਸ ਪਾਰਟੀ ਵਿਚੋਂ ਮੁਅੱਤਲੀ ਰੱਦ; ਪਾਰਟੀ ਵਿੱਚ ਹੋਈ ਵਾਪਸੀ

Add Zee News as a Preferred Source
TAGS:
religion news